ਜਲੰਧਰ ਚ ਦੋ ਨੌਜਵਾਨਾਂ ਤੇ ਕਿਊ ਹੋਇਆ ਮਾਮਲਾ ਦਰਜ ਪੜੋ
,,,,ਜਲੰਧਰ , ਲੋਕ ਬਾਣੀ -- ਸੋਸ਼ਲ ਮੀਡੀਆ ’ਤੇ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ’ਤੇ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਮਾਧਵੀ ਸ਼ਰਮਾ, PPS ਏ. ਡੀ. ਸੀ. ਪੀ.-2, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਦੋ ਨੌਜਵਾਨ ਅਸਲੇ ਨਾਲ ਫਾਇਰਿੰਗ ਕਰਦੇ ਵਿਖਾਈ ਦੇ ਰਹੇ ਹਨ। ਇਹ ਮਾਮਲਾ ਕੱਲ੍ਹ ਹੀ ਥਾਣਾ ਡਿਵੀਜ਼ਨ ਨੰਬਰ 5 ਦੇ ਧਿਆਨ 'ਚ ਆਇਆ, ਜਿਸ ’ਤੇ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿਖੇ ਬਣਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਵੀਡੀਓ ਵਿੱਚ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ. ਡੀ. ਸੀ. ਪੀ.-2 ਨੇ ਦੱਸਿਆ ਕਿ ਫਾਇਰਿੰਗ ਲਈ ਵਰਤੇ ਗਏ ਦੋਵੇਂ ਹਥਿਆਰ ਲਾਇਸੈਂਸੀ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਜਾਂ ਉਨ੍ਹਾਂ ਦੀ ਗਲਤ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।'
Crime
